ਲੰਡਨ, 25 ਜੂਨ -ਲੰਡਨ ਵਿਖੇ ਹੋਣ ਜਾ ਰਹੀਆਂ ਉਲੰਪਿਕ ਖੇਡਾਂ 'ਚ ਭਾਰਤੀ ਵਫਦ ਨਾਲ ਆਉਣ ਵਾਲਿਆਂ 'ਚ ਜੇ ਭਾਰਤੀ ਉਲੰਪਿਕ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਜਗਦੀਸ਼ ਟਾਈਟਲ ਵੀ ਆਉਂਦੇ ਹਨ ਤਾਂ ਸਿੱਖ ਜੱਥੇਬੰਦੀ
ਆਂ ਵੱਲੋਂ ਉਸ ਦਾ ਵਿਰੋਧ ਕੀਤਾ ਜਾਵੇਗਾ। ਜੱਥੇਬੰਦੀਆਂ ਵੱਲੋਂ ਭਾਈ ਅਮਰੀਕ ਸਿੰਘ ਗਿੱਲ, ਭਾਈ ਜੋਗਾ ਸਿੰਘ, ਭਾਈ ਬਲਬੀਰ ਸਿੰਘ, ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਹਰਜੀਤ ਸਿੰਘ ਸਰਪੰਚ, ਕੌਂਸਲਰ ਗੁਰਦਿਆਲ ਸਿੰਘ ਅਟਵਾਲ, ਭਾਈ ਹਰਦੀਸ਼ ਸਿੰਘ, ਭਾਈ ਬਲਵਿੰਦਰ ਸਿੰਘ ਚਹੇੜੂ ਆਦਿ ਨੇ ਕਿਹਾ ਕਿ ਸਿੱਖ ਜਥੇਬੰਦੀਆਂ, ਗੁਰੂ ਘਰਾਂ ਤੇ ਸਿੱਖ ਸੰਗਤਾਂ ਵੱਲੋਂ ਮਿਲ ਕੇ ਜਗਦੀਸ਼ ਟਾਈਟਲਰ ਦੇ ਉਲੰਪਿਕ ਖੇਡਾਂ 'ਚ ਦਾਖਲੇ 'ਤੇ ਰੋਕ ਸਬੰਧੀ ਇੱਕ ਪਟੀਸ਼ਨ ਦਾਇਰ ਕੀਤੀ ਜਾਵੇਗੀ ਤੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਡੇਵਿਡ ਕੈਮਰੂਨ, ਗ੍ਰਹਿ ਮੰਤਰੀ ਥਰੀਸਾ ਮੇਅ ਸਮੇਤ ਸੰਸਦ ਮੈਂਬਰਾਂ ਨੂੰ ਜਗਦੀਸ਼ ਟਾਈਟਲਰ ਨੂੰ ਵੀਜ਼ਾ ਨਾ ਦੇਣ ਸਬੰਧੀ ਅਪੀਲ ਕੀਤੀ ਜਾਵੇਗੀ। ਜੱਥੇਬੰਦੀਆਂ ਦੇ ਇਨ੍ਹਾਂ ਆਗੂਆਂ ਨੇ ਕਿਹਾ ਕਿ ਇਸ ਪਟੀਸ਼ਨ ਦੇ ਨਾਲ ਜਗਦੀਸ਼ ਟਾਈਟਲਰ ਵਿਰੁੱਧ ਨਵੰਬਰ 1984 ਦੇ ਸਿੱਖ ਕਤਲੇਆਮ ਸਬੰਧੀ ਚੱਲ ਰਹੇ ਕੇਸਾਂ ਬਾਰੇ ਜਰੂਰੀ ਦਸਤਾਵੇਜ਼ ਵੀ ਬਰਤਾਨਵੀ ਗ੍ਰਹਿ ਵਿਭਾਗ ਨੂੰ ਭੇਜੇ ਜਾਣਗੇ। ਸਿੱਖ ਜੱਥੇਬੰਦੀਆਂ ਨੇ ਕਿਹਾ ਕਿ ਇਸ ਸਬੰਧੀ ਬਰਤਾਨਵੀ ਦੌਰੇ 'ਤੇ ਆਏ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਕੇਸ ਲੜ ਰਹੇ ਤੇ ਸੁਪਰੀਮ ਕੋਰਟ ਦੇ ਪ੍ਰਸਿੱਧ ਵਕੀਲ ਵਕੀਲ ਐਚ. ਐਸ. ਫੂਲਕਾ ਨੇ ਸਾਰੀ ਜਾਣਕਾਰੀ ਦਿੱਤੀ ਹੈ ਤੇ ਜ਼ਰੂਰੀ ਦਸਤਾਵੇਜ਼ ਉਨ੍ਹਾਂ ਵੱਲੋਂ ਮੁਹੱਈਆ ਕਰਵਾਏ ਜਾਣਗੇ।
No comments:
Post a Comment